ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਤਿੰਨ ਖੇਤੀ ਕਾਨੂੰਨ ਤੁਰੰਤ ਰੱਦ ਕਰੇ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਡਟਵੀਂ ਤੇ ਦਿਲੋਂ ਹਮਾਇਤ ਕਰਨ ਅਤੇ ਉਹਨਾਂ ਕਿਹਾ ਕਿ ਅਕਾਲੀ ਦਲ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਵਿਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਨਸਾਫ ਲਈ ਲੜਾਈ ਹੁਣ ਅੰਨਦਾਤਾ ਦੀ ਕੇਂਦਰ ਸਰਕਾਰ ਖਿਲਾਫ ਲੜਾਈ ਬਣ ਗਈ ਹੈ। ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਲੋਕ ਅੰਦੋਲਨ ਕੇਂਦਰ ਨੂੰ ਝੁਕਣ ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰੇਗਾ।
Sukhbir Singh Badal appeals to Akalis and Punjabis to extend whole hearted support to the December 8 Bharat Bandh call of Kisan orgs
ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਤਿੰਨ ਖੇਤੀ ਕਾਨੂੰਨ ਤੁਰੰਤ ਰੱਦ ਕਰੇ
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਆਪਣਾ ਪੈਰ ਪਿੱਛੇ ਖਿੱਚ ਰਹੀ ਹੈ ਅਤੇ ਜਾਣ ਬੁੱਝ ਕੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਬਾਰੇ ਫੈਸਲਾ ਲਟਕਾ ਰਹੀ ਹੈ। ਉਹਨਾਂ ਕਿਹਾ ਕਿ ਕਿਸਾਨ ਤਿੰਨ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ ਅਤੇ ਹੁਣ ਪਿਛਲੇ 12 ਦਿਨਾਂ ਤੋਂ ਦਿੱਲੀ ਵਿਚ ਧਰਨਾ ਜਾਰੀ ਹੈ। ਉਹਨਾਂ ਕਿਹਾ ਕਿ ਬਜ਼ੁਰਗ ਪੁਰਸ਼ਾਂ ਤੇ ਮਹਿਲਾਵਾਂ ਤੋਂ ਇਲਾਵਾ ਛੋਟੇ ਛੋਟੇ ਬੱਚੇ ਵੀ ਸੰਘਰਸ਼ ਵਿਚ ਸ਼ਾਮਲ ਹਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਅੰਨਦਾਤਾ ਦੀ ਆਵਾਜ਼ ਸੁਣਨ ਤੋਂ ਨਾਂਹ ਕਰ ਦਿੰਤੀ ਹੈ ਤੇ ਉਹ ਕੜਾਕੇ ਦੀ ਠੰਢ ਵਿਚ ਖੁੱਲ੍ਹੇ ਅਸਮਾਨ ਥੱਲੇ ਰੱਖਣਾ ਚਾਹੁੰਦੀ ਹੈ।
ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਤਿੰਨ ਖੇਤੀ ਕਾਨੂੰਨ ਤੁਰੰਤ ਰੱਦ ਕਰੇ
ਕੇਂਦਰ ਸਰਕਾਰ ਨੂੰ ਤੁਰੰਤ ਦਰੁੱਸਤੀ ਦਾ ਰਾਹ ਫੜਨ ਲਈ ਆਖਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਕਿਸਾਨਾਂ ਸਿਰ ਜਬਰੀ ਮੜ੍ਹਨਾ ਠੀਕ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰਨੇ ਕਿਸਾਨਾਂ ਨਾਲ ਕਾਨੂੰਨਾਂ ਦੀਆਂ ਵਿਵਸਥਾਵਾਂ ਬਾਰੇ ਵਿਚਾਰ ਵਟਾਂਦਰਾ ਹੀ ਨਹੀਂ ਕੀਤਾ ਤੇ ਹੁਣ ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਉਹਨਾਂ ਨੁੰ ਪ੍ਰਵਾਨ ਨਹੀਂ ਹਨ ਤੇ ਕੇਂਦਰ ਨੂੰ ਇਹ ਤੁਰੰਤ ਰੱਦ ਕਰਨੇ ਚਾਹੀਦੇ ਹਨ। ਸ੍ਰੀ ਬਾਦਲ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਕੌਮਾਂਤਰੀ ਭਾਈਚਾਰਾ ਵੀ ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖੀ ਤੋਂ ਔਖਾ ਹੈ।
Sukhbir Singh Badal appeals to Akalis and Punjabis to extend whole hearted support to the December 8 Bharat Bandh call of Kisan orgs
ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਤਿੰਨ ਖੇਤੀ ਕਾਨੂੰਨ ਤੁਰੰਤ ਰੱਦ ਕਰੇ
ਉਹਨਾਂ ਕਿਹਾ ਕਿ ਵਿਸ਼ਵ ਭਰ ਵਿਚ ਸ਼ਾਂਤੀਪੂਰਨ ਢੰਗ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸ਼ਲਾਘਾ ਹੋਈ ਹੈ ਅਤੇ ਹਰ ਕਿਸੇ ਨੇ ਇਹ ਜ਼ੋਰ ਦਿੱਤਾ ਹੈ ਕਿ ਵਿਖਾਵਾਕਾਰੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸੰਯੁਕਤ ਰਾਸ਼ਟਰ ਨੇ ਵੀ ਆਖਿਆ ਹੈ ਕਿ ਸ਼ਾਂਤੀਪੂਰਨ ਢੰਗ ਨਾਲ ਰੋਸ ਵਿਖਾਵਾ ਕਰਨਾ ਲੋਕਾਂ ਦਾ ਹੱਕ ਹੈ। ਉਹਨਾਂ ਕਿਹਾ ਕਿ ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ ਅਤੇ ਤਿੰਨੋਂ ਖੇਤੀ ਕਾਨੂੰਨ ਫੌਰੀ ਤੌਰ ’ਤੇ ਰੱਦ ਕਰ ਦੇਣੇ ਚਾਹੀਦੇ ਹਨ।
