
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ਉਤੇ ਡਟੇ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆੜ੍ਹਤੀਆਂ ਤੇ ਵਪਾਰੀਆਂ ਦੇ ਘਰਾਂ ਉਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਪਿੱਛੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ।
ਕੈਪਟਨ ਨੇ ਆਪਣੇ ਫੇਸਬੁਕ ਸਫੇ ਉਤੇ ਕੇਂਦਰ ਸਰਕਾਰ ਉਤੇ ਸਵਾਲ ਚੁੱਕਦੇ ਹੋਏ ਲਿਖਿਆ ਹੈ-” ਆੜ੍ਹਤੀਆਂ ਵੱਲੋਂ ਨੋਟਿਸ ਦਾ ਜਵਾਬ ਦੇਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਇਨਕਮ ਟੈਕਸ ਵਿਭਾਗ ਵੱਲੋਂ ਆੜ੍ਹਤੀਆਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ ਜੋ ਕਿ ਸਾਫ਼ ਸਾਫ਼ ਇਹ ਦਰਸਾਉਂਦਾ ਹੈ ਕਿ ਕੇਂਦਰ, ਕਿਸਾਨਾਂ ਦੇ ਅੰਦੋਲਨ ਨੂੰ ਕਿਸੇ ਨਾ ਕਿਸੇ ਤਰੀਕੇ ਖ਼ਤਮ ਕਰਵਾਉਣਾ ਚਾਹੁੰਦੀ ਹੈ। ਅਜਿਹੀਆਂ ਬਦਲਾਖੋਰੀ ਦੀਆਂ ਕਾਰਵਾਈਆਂ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਲਈ ਠੀਕ ਨਹੀਂ। ਮੈਂ ਫਿਰ ਤੋਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਤੇ ਆਪਣੇ ਬਣਾਏ ਖੇਤੀ ਕਾਨੂੰਨ ਰੱਦ ਕਰ ਦੇਣ।”
