
ਖੇਤੀ ਕਾਨੂੰਨਾਂ ਖਿਲਾਫ ਧਰਨੇ ਉਤੇ ਬੈਠੇ ਇਕ ਹੋਰ ਕਿਸਾਨ ਨੇ ਜ਼ਹਿਰ ਪੀ ਕੇ ਖੁਦਕੁਸ਼ੀ ਕਰ ਲਈ ਹੈ। ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਪੈਂਦੇ ਟੋਲ ਪਲਾਜ਼ਾ ਸਾਹਮਣੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਇਕ ਕਿਸਾਨ ਨੇ ਜ਼ਹਿਰ ਨਿਗਲ ਲਿਆ। ਕਿਸਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਕਿਸਾਨਾਂ ਨੇ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ।
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਸੁੱਚਾ ਸਿੰਘ (ਨਿਵਾਸੀ ਗੁਰਦਾਸਪੁਰ ਦੇ ਪਿੰਡ ਖੋਖਰ) ਵੀ ਸੰਘਰਸ਼ ਵਿਚ ਹਿੱਸਾ ਲੈਣ ਲਈ ਪਹੁੰਚਿਆ ਸੀ।
ਉਨ੍ਹਾਂ ਕਿਹਾ ਕਿ ਉਸ ਤੋਂ ਕਿਸਾਨਾਂ ਦਾ ਦੁੱਖ ਵੇਖਿਆ ਨਹੀਂ ਜਾ ਰਿਹਾ ਸੀ ਅਤੇ ਇਹੀ ਕਾਰਨ ਹੈ ਕਿ ਉਸਨੇ ਆਪਣੀ ਸ਼ਹਾਦਤ ਦੇ ਦਿੱਤੀ ਹੈ।
